ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਹਰੀਕੇ ਪੱਤਣ, (ਤਰਨਤਾਰਨ), 10 ਮਾਰਚ (ਸੰਜੀਵ ਕੁੰਦਰਾ)- ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਬੂਹ ਹਵੇਲੀਆਂ ਨਜ਼ਦੀਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਹਰੀਕੇ ਖਾਲੜਾ ਰੋਡ ਤੋਂ ਪਿੰਡ ਬੂਹ ਹਵੇਲੀਆਂ ਨੂੰ ਜਾਂਦੀ ਸੰਪਰਕ ਸੜਕ ’ਤੇ ਪੈਂਦੇ ਸੂਏ ਕਿਨਾਰੇ ਇਕ ਨੋਜਵਾਨ ਦੀ ਲਾਸ਼ ਪਈ ਸੀ, ਜਿਸ ਦੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਹਨ। ਪਿੰਡ ਵਾਸੀਆਂ ਨੇ ਹਰੀਕੇ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਹਰੀਕੇ ਪੱਤਣ ਦੇ ਐਸ. ਐਚ. ਓ. ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਐਸ. ਐਚ. ਓ. ਰਣਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।