ਹੁਕਮਨਾਮਿਆਂ ’ਚ ਫੇਰਬਦਲ ਕਰਨ ਦਾ ਕਿਸੇ ਨੂੰ ਵੀ ਕੋਈ ਹੱਕ ਨਹੀਂ- ਗਿਆਨੀ ਗੜਗੱਜ

ਸ੍ਰੀ ਅਨੰਦਪੁਰ ਸਾਹਿਬ, 10 ਮਾਰਚ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੇਵਾ ਸੰਭਾਲਣ ਤੋਂ ਬਾਅਦ ਕਿਹਾ ਕਿ ਹੁਕਮਨਾਮਿਆਂ ’ਚ ਫੇਰਬਦਲ ਕਰਨ ਦਾ ਕਿਸੇ ਨੂੰ ਵੀ ਕੋਈ ਹੱਕ ਨਹੀਂ ਹੈ ਤੇ 2 ਦਸੰਬਰ ਦੇ ਹੁਕਮਨਾਮਿਆਂ ’ਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਜਥੇਦਾਰੀ ਨਹੀਂ, ਸੇਵਾਦਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਝੂਠੇ ਪ੍ਰਚਾਰ ਤੋਂ ਬਚਿਆ ਜਾਵੇ ਤੇ ਸੰਬੰਧਿਰ ਧਿਰਾਂ ਦੇ ਇਤਰਾਜ ਦੂਰ ਕਰਨ ਹਿੱਤ ਫ਼ੈਸਲਾ ਲਿਆ ਜਾਵੇਗਾ।