JALANDHAR WEATHER

ਪੰਥਕ ਤਾਲਮੇਲ ਸੰਗਠਨ ਦੀ ਅਗਵਾਈ ਵਿਚ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁੱਖ ਕੀਤੀ ਅਰਦਾਸ

ਅੰਮ੍ਰਿਤਸਰ, 10 ਮਾਰਚ, (ਜਸਵੰਤ ਸਿੰਘ ਜੱਸ)- ਪੰਥਕ ਤਾਲਮੇਲ ਸੰਗਠਨ ਦੀ ਅਗਵਾਈ ਵਿਚ 20 ਦੇ ਕਰੀਬ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕਰਕੇ ਮੌਜੂਦਾ ਦੌਰ ਵਿਚ ਵਾਪਰੀਆਂ ਘਟਨਾਵਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਅਜਿਹਾ ਕਰਨ ਵਾਲਿਆਂ ਨੂੰ ਅਕਾਲ ਪੁਰਖ ਅੱਗੇ ਸਮਤ ਬਖਸ਼ਣ ਲਈ ਅਰਦਾਸ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਅਤੇ ਅਕਾਲ ਪੁਰਖ ਕੀ ਫੌਜ ਦੇ ਕਨਵੀਨਰ ਐਡਵੋਕੇਟ ਜਸਵਿੰਦਰ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਆਗੂਆਂ ਵਲੋਂ ਕੀਤੇ ਜਾ ਰਹੇ ਫੈਸਲੇ ਸਿੱਖ ਪੰਥ ਲਈ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਜਥੇਦਾਰਾਂ ਨੂੰ ਹਟਾਉਣ ਜਾਂ ਨਿਯੁਕਤ ਕਰਨ ਦੇ ਜੋ ਫੈਸਲੇ ਲਏ ਗਏ ਹਨ, ਉਹ ਪੰਥਕ ਜੁਗਤ ਅਨੁਸਾਰ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦਾ ਪ੍ਰਬੰਧ ਕੇਵਲ ਸ਼੍ਰੋਮਣੀ ਕਮੇਟੀ ਪਾਸ ਨਹੀਂ, ਬਲਕਿ ਸਮੁੱਚੇ ਸਿੱਖ ਪੰਥ ਪਾਸ ਹੋਣਾ ਚਾਹੀਦਾ ਹੈ ਅਤੇ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁਕਤੀ ਸੇਵਾ ਕਾਰਜਾਂ ਅਤੇ ਸੇਵਾ ਮੁਕਤੀ ਲਈ ਨਿਯਮ ਸਿੱਖ ਪੰਥ ਵਲੋਂ ਤੈਅ ਹੋਣੇ ਚਾਹੀਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ