ਕਿਸਾਨਾਂ ਨੇ ਲਗਾਇਆ ਵਿਧਾਇਕ ਦੇਵ ਮਾਨ ਦੇ ਦਫ਼ਤਰ ਬਾਹਰ ਧਰਨਾ

ਨਾਭਾ, (ਪਟਿਆਲਾ), 10 ਮਾਰਚ (ਜਗਨਾਰ ਸਿੰਘ ਦੁਲੱਦੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਨਾਭਾ ਹਲਕੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦਫ਼ਤਰ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ, ਜਿਸ ਵਿਚ ਹਲਕੇ ਦੇ ਕਿਸਾਨਾਂ ਦੇ ਨਾਲ ਨਾਲ ਔਰਤਾਂ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨੂੰ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਸਾਨੂੰ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੜਨ ਨਹੀਂ ਦੇ ਰਹੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਾਨੂੰ ਪੰਜਾਬ ਦੀ ਰਾਜਧਾਨੀ ਵਿਚ ਨਹੀਂ ਵੜਨ ਦੇ ਰਹੀ, ਜਿਸ ਕਰਕੇ ਅੱਜ ਇਹ ਪੂਰੇ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਵਲੋਂ ਧਰਨੇ ਲਗਾਏ ਜਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਪੰਜਾਬ ਦੇ ਕਿਸਾਨ ਵੱਡਾ ਸੰਘਰਸ਼ ਉਲੀਕਣ ਲਈ ਮਜਬੂਰ ਹੋਣਗੇ।