ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਾਇਆ ਵਿਧਾਇਕ ਨੀਨਾ ਮਿੱਤਲ ਦੇ ਘਰ ਮੂਹਰੇ ਧਰਨਾ

ਰਾਜਪੁਰਾ, (ਪਟਿਆਲਾ), 10 ਮਾਰਚ (ਰਣਜੀਤ ਸਿੰਘ)- ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਇਕੱਤਰ ਹੋ ਕੇ ਆਮ ਆਦਮੀ ਪਾਰਟੀ ਦੀ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਦੇ ਘਰ ਦੇ ਸਾਹਮਣੇ ਧਰਨਾ ਲਾ ਕੇ ਨਾਅਰੇਬਾਜੀ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਨਾ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੜਨ ਦਿੱਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੀ ਡੱਟ ਕੇ ਵਿਰੋਧਤਾ ਕੀਤੀ ਜਾਵੇਗੀ।