JALANDHAR WEATHER

ਸ੍ਰੀ ਚਮਕੌਰ ਸਾਹਿਬ ਵਿਖੇ ਅਕਾਲੀ ਦਲ ਦੇ ਅਹੁਦੇਦਾਰਾਂ ਦਿੱਤੇ ਅਸਤੀਫ਼ੇ

ਸ੍ਰੀ ਚਮਕੌਰ ਸਾਹਿਬ, 10 ਮਾਰਚ (ਜਗਮੋਹਨ ਸਿੰਘ ਨਾਰੰਗ)- ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਪੀ. ਸੀ. ਏ. ਮੈਂਬਰ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਅਹੁਦੇਦਾਰਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰੀਆਂ ਤੋਂ ਅਸਤੀਫ਼ੇ ਦੇ ਦਿੱਤੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਹੀ ਕੰਮ ਕਰਨ ਦਾ ਫੈਸਲਾ ਲਿਆ। ਇਨ੍ਹਾਂ ਆਗੂਆਂ ਨੇ ਜਥੇਦਾਰਾਂ ਨੂੰ ਪੰਥਕ ਰਵਾਇਤਾਂ ਤੋਂ ਉਲਟ ਜਾ ਕੇ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਵੀ ਕੀਤੀ। ਇਸ ਮੌਕੇ ਬਲਾਕ ਦੇ ਸ੍ਰੀ ਚਮਕੌਰ ਸਾਹਿਬ ਸਮੇਤ ਸਰਕਲ ਬੇਲਾ ਸਰਕਲ ਬਹਿਰਾਮਪੁਰ ਬੇਟ ਦੇ ਪ੍ਰਧਾਨ ਤੋ ਇਲਾਵਾ ਕਰੀਬ 50 ਅਹੁਦੇਦਾਰਾਂ ਨੇ ਅਸਤੀਫ਼ੇ ਭੇਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ