JALANDHAR WEATHER

ਫ਼ਾਜ਼ਿਲਕਾ ’ਚ ਕਿਸਾਨਾਂ ਨੇ ਦੋ ਵਿਧਾਇਕਾਂ ਦੇ ਘਰਾਂ ਦਾ ਕੀਤਾ ਘਿਰਾਓ

ਫ਼ਾਜ਼ਿਲਕਾ, 10 ਮਾਰਚ (ਪ੍ਰਦੀਪ ਕੁਮਾਰ)- ਪੰਜਾਬ ਸਰਕਾਰ ਦੇ ਖਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਫ਼ਾਜ਼ਿਲਕਾ ਵਿਚ ਕਿਸਾਨਾਂ ਨੇ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨਰਿੰਦਰ ਪਾਲ ਸਿੰਘ ਸਵਨਾ ਫ਼ਾਜ਼ਿਲਕਾ ਦੇ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫ਼ਰ ਦੇ ਘਰਾਂ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਵਲੋਂ ਸਖ਼ਤ ਇੰਤਜ਼ਾਮ ਕੀਤੇ ਗਏ। ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਸਵਨਾ ਦੇ ਘਰ ਨੂੰ ਜਾਣ ਵਾਲੇ ਰਾਹ ਨੂੰ ਪੁਲਿਸ ਨੇ ਬੰਦ ਕਰ ਦਿਤਾ। ਜਿਸ ਤੋਂ ਬਾਅਦ ਕਿਸਾਨ ਕਾਲੋਨੀ ਦੇ ਬਾਹਰ ਧਰਨੇ ’ਤੇ ਬੈਠ ਗਏ। ਇਸ ਮੌਕੇ ’ਤੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮੁੱਖ ਮੰਤਰੀ ਨੂੰ ਮਿਲੇ ਸਨ। ਉਨ੍ਹਾਂ ਦੋਸ਼ ਲਗਾਏ ਕਿ ਮੁੱਖ ਮੰਤਰੀ ਨੇ ਕਿਸਾਨਾਂ ਦੀ ਗੱਲ ਨਹੀਂ ਸੁਣੀ, ਜਿਸ ਦੇ ਰੋਸ ਵਜੋਂ ਅੱਜ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ