ਮਹਿਲਾ ਕਾਂਗਰਸ ਪ੍ਰਧਾਨ ਅਲਕਾ ਲਾਂਬਾ ਵਲੋਂ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 10 ਮਾਰਚ- ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਨੇ ਮਹਿਲਾ ਕਾਂਗਰਸ ਦੇ ਹੋਰ ਮੈਂਬਰਾਂ ਨਾਲ ਜੰਤਰ-ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿਚ 33% ਮਹਿਲਾ ਰਾਖਵਾਂਕਰਨ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ।