JALANDHAR WEATHER

ਕਿਸਾਨ ਜਥੇਬੰਦੀਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਮੂਹਰੇ ਰੋਸ ਪ੍ਰਦਰਸ਼ਨ

ਮਹਿਲ ਕਲਾਂ, (ਬਰਨਾਲਾ), 10 ਮਾਰਚ (ਅਵਤਾਰ ਸਿੰਘ ਅਣਖੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹਲਕਾ ਮਹਿਲ ਕਲਾਂ (ਬਰਨਾਲਾ) ਦੇ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਵੱਖ ਵੱਖ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਰਕੇ ਅੱਜ ਦੇਸ਼ ਦਾ ਅੰਨਦਾਤਾ ਕਰਜੇ ਦੀ ਮਾਰ ਹੇਠ ਆ ਕੇ ਖੁਦਕੁਸ਼ੀਆਂ ਲਈ ਮਜ਼ਬੂਰ ਹੈ। ਉਨ੍ਹਾਂ ਕਿਸਾਨਾਂ ਨੂੰ ਸਰਕਾਰਾਂ ਦੀਆਂ ਮਾਰੂ ਨੀਤੀਆਂ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ