JALANDHAR WEATHER

ਕਿਸਾਨ ਜਥੇਬੰਦੀਆਂ ਵਲੋਂ 'ਆਪ' ਵਿਧਾਇਕ ਫ਼ੌਜਾ ਸਿੰਘ ਸਰਾਰੀ ਦੀ ਕੋਠੀ ਦਾ ਘਿਰਾਓ

 ਗੁਰੂ ਹਰਸਹਾਏ (ਫ਼ਿਰੋਜ਼ਪੁਰ), 10 ਮਾਰਚ (ਹਰਚਰਨ ਸਿੰਘ ਸੰਧੂ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਤਹਿਤ ਅੱਜ ਗੁਰੂ ਹਰਸਹਾਏ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਗੁਰੂ ਹਰਹਾਏ ਦੇ 'ਆਪ' ਵਿਧਾਇਕ ਫ਼ੌਜਾ ਸਿੰਘ ਸਰਾਰੀ ਦੀ ਕੋਠੀ ਅਨੰਦ ਨਿਵਾਸ ਦਾ ਘਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਦੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਦੀਆਂ ਮੰਗਾਂ ਨੂੰ ਕੇਂਦਰ ਸਰਕਾਰ ਲਾਗੂ ਨਹੀਂ ਕਰਦੀ ਉੰਨਾ ਚਿਰ ਪੰਜਾਬ ਦੇ ਕਿਸਾਨ ਟਿਕ ਕੇ ਨਹੀਂ ਬੈਠਣਗੇ ਅਤੇ ਆਪਣੇ ਹੱਕਾਂ ਲਈ ਭਵਿੱਖ ਵਿਚ ਵੀ ਧਰਨੇ ਮੁਜ਼ਾਹਰੇ ਤੇ ਸੰਘਰਸ਼ ਨੂੰ ਪਹਿਲ ਦੇਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ