ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਲਗਾਇਆ ਧਰਨਾ

ਦਿੜ੍ਹਬਾ ਮੰਡੀ, (ਸੰਗਰੂਰ), 10 ਮਾਰਚ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਤੇ ਸੰਯੁਕਤ ਕਿਸਾਨ ਮੋਰਚਾ ਦੇ ਕਹਿਣ ’ਤੇ ਆਮ ਆਦਮੀ ਪਾਰਟੀ ਦੇ ਐਮ. ਐਲ. ਏ./ਮੰਤਰੀ ਦੇ ਦਫ਼ਤਰ ਅੱਗੇ ਸਾਂਝੀਆਂ ਜਥੇਬੰਦੀਆਂ ਨੇ ਇਕ ਰੋਜ਼ਾ ਧਰਨਾ ਪ੍ਰਦਰਸ਼ਨ ਕਰਕੇ ਆਪਣਾ ਵਿਰੋਧ ਦਰਜ ਕਰਵਾਉਂਦਿਆਂ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ।