ਪੁਲਿਸ ਵਲੋਂ ਚਾਰ ਕਿਲੋਗ੍ਰਾਮ ਹੈਰੋਇਨ ਸਮੇਤ ਚਾਰ ਗਿ੍ਫ਼ਤਾਰ

ਅੰਮ੍ਰਿਤਸਰ, 10 ਮਾਰਚ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁਲਿਸ ਵਲੋਂ ਚਾਰ ਕਿਲੋਗ੍ਰਾਮ ਤੋਂ ਵਧੇਰੇ ਹੈਰੋਇਨ ਸਮੇਤ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨ੍ਹਾਂ ’ਚ ਇਕ ਨਾਬਾਲਗ ਲੜਕਾ ਵੀ ਸ਼ਾਮਿਲ ਹੈ। ਇਹ ਪ੍ਰਗਟਾਵਾ ਅੱਜ ਇੱਥੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ।