ਕਈ ਲੋਕ ਵਿਰੋਧੀਆਂ ਦੇ ਹੱਥਾਂ 'ਚ ਖੇਡ ਕੇ ਆਪਣੀਆਂ ਹੀ ਸੰਸਥਾਵਾਂ ਨੂੰ ਢਾਅ ਲਗਾ ਰਹੇ - ਅਰਸ਼ਦੀਪ ਸਿੰਘ ਕਲੇਰ

ਚੰਡੀਗੜ੍ਹ, 10 ਮਾਰਚ-ਪੰਥ (ਪੰਜ ਪਿਆਰੇ ਸਾਹਿਬਾਨ) ਗ੍ਰੰਥ (ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ) ਨੂੰ ਨਤਮਸਤਕ ਹੋ ਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੇਵਾ ਸੰਭਾਲੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਕਈ ਲੋਕ ਏਜੰਸੀਆਂ ਅਤੇ ਵਿਰੋਧੀਆਂ ਦੇ ਹੱਥਾਂ ਵਿਚ ਖੇਡ ਕੇ ਆਪਣੀਆਂ ਹੀ ਸੰਸਥਾਵਾਂ ਨੂੰ ਢਾਅ ਲਾਉਣ 'ਚ ਕੋਈ ਕਸਰ ਨਹੀਂ ਛੱਡ ਰਹੇ, ਇਸ ਘਟੀਆ ਮਾਨਸਿਕਤਾ ਵਾਲੇ ਲੋਕਾਂ ਤੋਂ ਕੌਮ ਨੂੰ ਸੁਚੇਤ ਰਹਿਣ ਦੀ ਲੋੜ ਹੈ। ਇਹ ਗੱਲ ਉਨ੍ਹਾਂ ਪੋਸਟ ਪਾ ਕੇ ਸਾਂਝੀ ਕੀਤੀ।