ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਖ਼ਿਲਾਫ਼ ਵਿਧਾਇਕ ਮਲੇਰਕੋਟਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਮਲੇਰਕੋਟਲਾ, 10 ਮਾਰਚ (ਮੁਹੰਮਦ ਹਨੀਫ਼ ਥਿੰਦ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਲੇਰਕੋਟਲਾ ਦੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਦਫ਼ਤਰ ਅੱਗੇ ਅੱਜ ਸਵੇਰੇ 11 ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਜਬਰ ਖ਼ਿਲਾਫ਼ ਸਿੱਧੇ ਹੱਕ ਮੰਗਣ ਵਾਲੇ ਲੋਕ ਕਦੇ ਵੀ ਜੇਲ੍ਹਾਂ ਤੋਂ ਨਹੀਂ ਡਰਦੇ।