ਗਿ. ਕੁਲਦੀਪ ਸਿੰਘ ਗੜਗੱਜ ਵਲੋਂ ਕੇਂਦਰ ਸਰਕਾਰ ਨੂੰ ਗੁਰੂ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ

ਅੰਮ੍ਰਿਤਸਰ, 10 ਮਾਰਚ (ਜੱਸ)-ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲਣ ਤੋਂ ਬਾਅਦ ਅਕਾਲ ਤਖਤ ਸਕੱਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ, ਜਿਸ ਦੀ ਸਿੱਖ ਪੰਥ ਵਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੁਕਮਨਾਮੇ ਇੰਨ-ਬਿੰਨ ਲਾਗੂ ਹੋਣਗੇ।