ਵੱਡੀ ਗਿਣਤੀ 'ਚ ਕਿਸਾਨ ਜਥੇਬੰਦੀਆਂ ਨੇ ਬਾਘਾਪੁਰਾਣਾ ਦੇ ਵਿਧਾਇਕ ਦੇ ਘਰ ਅੱਗੇ ਲਾਇਆ ਧਰਨਾ

ਠੱਠੀ ਭਾਈ (ਮੋਗਾ), 10 ਮਾਰਚ (ਜਗਰੂਪ ਸਿੰਘ ਮਠਾੜੂ)-ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਕਿਸਾਨ ਜਥੇਬੰਦੀਆਂ ਵਲੋਂ ਅੱਜ ਪੰਜਾਬ ਭਰ ਵਿਚ ਲਾਏ ਜਾ ਰਹੇ ਧਰਨਿਆਂ ਦੀ ਲੜੀ ਅਧੀਨ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦੇ ਘਰ ਅੱਗੇ ਚਾਰ ਘੰਟੇ ਦਾ ਧਰਨਾ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।