ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਨੇ ਵਿਧਾਇਕ ਦੀ ਕੋਠੀ ਦਾ ਕੀਤਾ ਘਿਰਾਓ
ਤਪਾ ਮੰਡੀ, 10 ਮਾਰਚ (ਵਿਜੇ ਸ਼ਰਮਾ)-ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਸਥਿਤ ਤਪਾ ਕੋਠੀ ਦਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ। ਘਿਰਾਓ ਕਰਨ ਆਏ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਕਰਕੇ ਅੰਨਦਾਤਾ ਕਰਜ਼ੇ ਹੇਠ ਆ ਰਿਹਾ ਹੈ।