ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਸੁਲਤਾਨ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਆਪਣੀ ਸੇਵਾ ਸੰਭਾਲਣ ਉਪਰੰਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਸੁਲਤਾਨ ਸਿੰਘ ਨਾਲ ਮੁਲਾਕਾਤ ਕੀਤੀ। ਉਪਰੰਤ ਉਹ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਪਰ ਉਹ ਆਪਣੇ ਗ੍ਰਹਿ ਵਿਖੇ ਨਹੀਂ ਸਨ, ਜਿਸ ਤੋਂ ਬਾਅਦ ਉਹ ਵਾਪਸ ਪਰਤ ਗਏ।