JALANDHAR WEATHER

ਸਿੱਖ ਧਰਮ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ- ਸੰਤ ਬਾਬਾ ਟੇਕ ਸਿੰਘ ਧਨੌਲਾ

ਬਰਨਾਲਾ/ਰੂੜੇਕੇ ਕਲਾਂ, 10 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਅੰਤ੍ਰਿੰਗ ਕਮੇਟੀ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੇ ਨਵ-ਨਿਯੁਕਤ ਕੀਤੇ ਗਏ ਜਥੇਦਾਰ ਸੰਪਰਦਾਇ ਮਸਤੂਆਣਾ ਸਾਹਿਬ ਦੇ ਮੁਖੀ ਸੰਤ ਬਾਬਾ ਟੇਕ ਸਿੰਘ ਧਨੌਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਤਖ਼ਤ ਸਾਹਿਬ ਵਿਖੇ ਸੇਵਾ ਸੰਭਾਲਣ ਉਪਰੰਤ ਤਖ਼ਤ ਸਾਹਿਬ ਦੇ ਨਜ਼ਦੀਕੀ ਸਾਰੇ ਜ਼ਿਲ੍ਹਿਆਂ ਵਿਚ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਮੁਹਿੰਮ ਆਰੰਭ ਕੀਤੀ ਜਾਵੇਗੀ। ਪਿੰਡਾਂ, ਸ਼ਹਿਰਾਂ, ਕਸਬਿਆਂ, ਮੁਹੱਲਿਆਂ ਵਿਚ ਸਿੱਖੀ ਪ੍ਰਚਾਰ ਲਈ ਵਿਸ਼ੇਸ਼ ਗੁਰਮਤਿ ਸਮਾਗਮਾਂ ਰਾਹੀਂ ਵੱਡੀ ਗਿਣਤੀ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਸਿੱਖ ਧਰਮ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਜਾਵੇਗਾ। ਸਿੱਖੀ ਦੇ ਪ੍ਰਚਾਰ ਲਈ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਨੂੰ ਵੱਖ-ਵੱਖ ਜ਼ੋਨਾਂ ਵਿਚ ਵੰਡਾਂਗੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ