ਬਬੀਹਾ ਗੈਂਗ ਨਾਲ ਸੰਬੰਧਿਤ ਪੁਲਿਸ ਮੁਕਾਬਲੇ 'ਚ ਗੁਰਗਾ ਜ਼ਖਮੀ

ਰਾਜਪੁਰਾ, 10 ਮਾਰਚ (ਰਣਜੀਤ ਸਿੰਘ)-ਪੰਜਾਬ ਪੁਲਿਸ ਨੇ ਬਬੀਹਾ ਗੈਂਗ ਨਾਲ ਸੰਬੰਧਿਤ ਤਜਿੰਦਰ ਨਾਂ ਦੇ ਇਕ ਗੁਰਗੇ ਨੂੰ ਕਾਬੂ ਕੀਤਾ ਹੈ ਅਤੇ ਪੁਲਿਸ ਨਾਲ ਹੋਈ ਮੁਠਭੇੜ ਵਿਚ ਉਸਦੇ ਗਿੱਟੇ ਵਿਚ ਗੋਲੀ ਲੱਗੀ, ਜਿਸ ਨੂੰ ਸਿਵਲ ਹਸਪਤਾਲ ਭਰਤੀ ਕੀਤਾ ਗਿਆ ਹੈ। ਇਸ ਸੰਬੰਧੀ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਬਬੀਹਾ ਗੈਂਗ ਨਾਲ ਸੰਬੰਧਿਤ ਵਿਅਕਤੀ ਨੂੰ ਜਦੋਂ ਪੁਲਿਸ ਨੇ ਪੱਕੀ ਸੂਹ ਉਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਪੁਲਿਸ ਉਤੇ ਫਾਇਰਿੰਗ ਕੀਤੀ। ਜਵਾਬੀ ਫਾਇਰਿੰਗ ਵਿਚ ਉਸ ਦੇ ਗਿੱਟੇ ਵਿਚ ਗੋਲੀ ਲੱਗੀ। ਇਸ ਦੇ ਕੋਲ ਇਸ ਪਿਸਟਲ ਅਤੇ ਹੋਰ ਗੋਲੀ ਸਿੱਕਾ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।