ਬਠਿੰਡਾ ਪੁੱਜੇ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਨਿੱਘਾ ਸਵਾਗਤ

ਬਠਿੰਡਾ, 11 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਬਠਿੰਡਾ ਪਹੁੰਚੇ, ਜਿੱਥੇ ਹਵਾਈ ਅੱਡੇ ’ਤੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪ੍ਰੋ. ਬਲਜਿੰਦਰ ਕੌਰ, ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਮਨਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਸਪੈਸ਼ਲ ਡੀ.ਜੀ.ਪੀ ਜਤਿੰਦਰ ਜੈਨ, ਏ.ਡੀ.ਜੀ.ਪੀ. ਐਸ.ਪੀ.ਐਸ. ਪਰਮਾਰ, ਡੀ.ਆਈ.ਜੀ.ਬਠਿੰਡਾ ਰੇਂਜ ਹਰਜੀਤ ਸਿੰਘ, ਐੱਸ.ਐੱਸ.ਪੀ ਅਮਨੀਤ ਕੌਂਡਲ ਅਤੇ ਨਗਰ ਨਿਗਮ ਦੇ ਮੇਅਰ ਪਦਮਜੀਤ ਮਹਿਤਾ ਵਲੋਂ ਫੁੱਲਾਂ ਦੇ ਗੁਲਦਸਤੇ ਭੇੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉਪਰੰਤ ਰਾਸ਼ਟਰਪਤੀ ਪੰਜਾਬ ਕੇਂਦਰੀ ਯੂਨੀਵਰਸਿਟੀ ਅਤੇ ਏਮਜ਼ ਦੇ ਸਮਾਰੋਹ ਵਿਚ ਹਿੱਸਾ ਲੈਣ ਲਈ ਰਵਾਨਾ ਹੋਏ।