ਰਾਸ਼ਟਰਪਤੀ ਨੇ ਕੇਂਦਰੀ ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ’ਚ ਕੀਤੀ ਸ਼ਮੂਲੀਅਤ

ਬਠਿੰਡਾ, 11 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਬਠਿੰਡਾ ਦੇ ਹਵਾਈ ਅੱਡੇ ’ਤੇ ਪਹੁੰਚਣ ਤੋਂ ਬਾਅਦ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ 10ਵੇਂ ਡਿਗਰੀ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ, ਜਿੱਥੇ ਯੂਨੀਵਰਸਿਟੀ ਦੇ ਉੱਪ-ਕੁਲਪਤੀ ਪ੍ਰੋਫ਼ੈਸਰ ਰਾਘਵੇਂਦਰ ਪ੍ਰਸ਼ਾਦ ਤਿਵਾੜੀ ਦੀ ਅਗਵਾਈ ’ਚ ਨਿੱਘਾ ਸਵਾਗਤ ਕੀਤਾ ਗਿਆ। ਯੂਨੀਵਰਸਿਟੀ ਪੁੱਜਣ ’ਤੇ ਪੁਲਿਸ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ।