JALANDHAR WEATHER

ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਵਾਹਨ ਖੱਡ 'ਚ ਡਿੱਗਾ, 4 ਦੀ ਮੌਤ, 8 ਜ਼ਖਮੀ

ਜੰਮੂ, 11 ਮਾਰਚ-ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਮੰਗਲਵਾਰ ਨੂੰ ਇਕ ਵਾਹਨ ਦੇ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ ਜ਼ਖਮੀ ਹੋ ਗਏ। ਇਹ ਹਾਦਸਾ ਜ਼ਿਲ੍ਹੇ ਦੇ ਗੰਗੋਡ ਖੇਤਰ ਦੇ ਨੇੜੇ ਵਾਪਰਿਆ ਜਦੋਂ ਡਰਾਈਵਰ ਨੇ ਕਥਿਤ ਤੌਰ 'ਤੇ ਟੈਂਪੂ ਟਰੈਵਲਰ ਤੋਂ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਡੂੰਘੀ ਖੱਡ ਵਿਚ ਡਿੱਗ ਗਿਆ। ਹਾਦਸੇ ਤੋਂ ਤੁਰੰਤ ਬਾਅਦ, ਸਥਾਨਕ ਪੁਲਿਸ ਅਤੇ ਐਸ.ਡੀ.ਆਰ.ਐਫ. ਦੇ ਕਰਮਚਾਰੀ ਬਚਾਅ ਕਾਰਜਾਂ ਲਈ ਮੌਕੇ 'ਤੇ ਪਹੁੰਚੇ। ਅਧਿਕਾਰੀਆਂ ਨੇ ਅੱਗੇ ਕਿਹਾ ਕਿ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ। ਅੱਠ ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ