ਅੱਜ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ

ਪੋਰਟ ਲੁਈਸ, 12 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਇਸ ਦੇ ਨਾਲ, ਭਾਰਤੀ ਫੌਜ ਦੀ ਇਕ ਟੁਕੜੀ, ਇਕ ਜਲ ਸੈਨਾ ਦਾ ਜੰਗੀ ਜਹਾਜ਼ ਅਤੇ ਹਵਾਈ ਸੈਨਾ ਦੀ ਆਕਾਸ਼ ਗੰਗਾ ਸਕਾਈ ਡਾਈਵਿੰਗ ਟੀਮ ਵੀ ਇਸ ਸਮਾਗਮ ਵਿਚ ਹਿੱਸਾ ਲਵੇਗੀ। ਮਾਰੀਸ਼ਸ ਨੇ 12 ਮਾਰਚ 1968 ਨੂੰ ਭਾਰਤੀ ਮੂਲ ਦੇ ਸਰ ਸੀਵੂਸਾਗੁਰ ਰਾਮਗੁਲਮ ਦੀ ਅਗਵਾਈ ਹੇਠ ਅੰਗਰੇਜ਼ਾਂ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ। ਇਹ 1992 ਵਿਚ ਰਾਸ਼ਟਰਮੰਡਲ ਦੇ ਅਧੀਨ ਇਕ ਗਣਰਾਜ ਬਣਿਆ। ਕੱਲ੍ਹ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨਚੰਦਰ ਰਾਮਗੁਲਮ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਦੇਸ਼ ਦਾ ਸਭ ਤੋਂ ਉੱਚਾ ਪੁਰਸਕਾਰ ‘ਦਿ ਗ੍ਰੈਂਡ ਕਮਾਂਡਰ ਆਫ਼ ਦ ਆਰਡਰ ਆਫ਼ ਦ ਸਟਾਰ ਐਂਡ ਕੀ ਆਫ਼ ਦ ਹਿੰਦ ਮਹਾਂਸਾਗਰ’ ਦੇਣ ਦਾ ਐਲਾਨ ਕੀਤਾ ਸੀ। ਪ੍ਰਧਾਨ ਮੰਤਰੀ ਮੋਦੀ ਇਹ ਸਨਮਾਨ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਹਨ। ਇਹ ਕਿਸੇ ਵੀ ਦੇਸ਼ ਦੁਆਰਾ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਜਾਣ ਵਾਲਾ 21ਵਾਂ ਅੰਤਰਰਾਸ਼ਟਰੀ ਪੁਰਸਕਾਰ ਹੈ।