JALANDHAR WEATHER

ਪੀ.ਯੂ. ਪੁੱਜੇ ਰਾਸ਼ਟਰਪਤੀ ਦਰੋਪਦੀ ਮੁਰਮੂ, ਮਨੂ ਭਾਕਰ ਤੇ ਜਸਪਿੰਦਰ ਨਰੂਲਾ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ, 12 ਮਾਰਚ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ 72ਵੇਂ ਕਨਵੋਕੇਸ਼ਨ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਰੋਹ ਵਿਚ, 2024 ਵਿਚ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ, ਇਨਾਮ ਅਤੇ ਡਿਗਰੀਆਂ ਦਿੱਤੀਆਂ ਜਾਣਗੀਆਂ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਹਨ। ਇਸ ਮੌਕੇ ਰਾਸ਼ਟਰਪਤੀ ਨੇ ਨਿਸ਼ਾਨੇਬਾਜ਼ ਮਨੂ ਭਾਕਰ ਤੇ ਗਾਇਕਾ ਜਸਪਿੰਦਰ ਨਰੂਲਾ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਆਪਣੇ ਭਾਸ਼ਣ ਵਿਚ ਰਾਸ਼ਟਰਪਤੀ ਨੇ ਕਿਹਾ ਕਿ ਇਥੇ ਆ ਕੇ ਕਾਫ਼ੀ ਚੰਗਾ ਲੱਗਾ ਹੈ ਤੇ ਮੈਂ ਇਥੇ ਸਨਮਾਨ ਹਾਸਲ ਕਰਨ ਵਾਲੇ ਸਾਰੇ ਵਿਦਿਆਥੀਆਂ ਨੂੰ ਵਧਾਈ ਦਿੰਦੀ ਹਾਂ। ਉਨ੍ਹਾਂ ਅੱਗੇ ਕਿਹਾ ਕਿ ਪੀ. ਯੂ. ਨੇ ਹਮੇਸ਼ਾ ਸਿੱਖਿਆ ਤੇ ਖ਼ੇਡਾਂ ਵਿਚ ਨਾਮਣਾ ਖੱਟਿਆ ਹੈ। ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ ਪੰਜਾਬ ਯੂਨੀਵਰਸਿਟੀ ਵਿਖੇ ਕਨਵੋਕੇਸ਼ਨ ਭਾਸ਼ਣ ਦੇਣ ਵਾਲੇ ਦੇਸ਼ ਦੇ 6ਵੇਂ ਰਾਸ਼ਟਰਪਤੀ ਹੋਣਗੇ। ਇਸ ਤੋਂ ਪਹਿਲਾਂ ਪ੍ਰਣਬ ਮੁਖਰਜੀ, ਡਾ. ਏ.ਪੀ.ਜੇ. ਅਬਦੁਲ ਕਲਾਮ, ਗਿਆਨੀ ਜ਼ੈਲ ਸਿੰਘ, ਨੀਲਮ ਸੰਜੀਵ ਰੈੱਡੀ ਅਤੇ ਡਾ. ਰਾਜੇਂਦਰ ਪ੍ਰਸਾਦ ਵੀ ਇਥੇ ਕਨਵੋਕੇਸ਼ਨ ਭਾਸ਼ਣ ਦੇ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ