ਹਰਿਆਣਾ ਨਗਰ ਨਿਗਮ ਚੋਣਾਂ 'ਚ ਭਾਜਪਾ ਦੀ ਜਿੱਤ 'ਤੇ ਪੀ.ਐਮ. ਮੋਦੀ ਵਲੋਂ ਟਵੀਟ

ਨਵੀਂ ਦਿੱਲੀ, 12 ਮਾਰਚ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਹਰਿਆਣਾ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਲਈ ਮੈਂ ਹਰਿਆਣਾ ਵਿਚ ਆਪਣੇ ਪਰਿਵਾਰ ਦਾ ਬਹੁਤ ਧੰਨਵਾਦੀ ਹਾਂ। ਇਹ ਜਿੱਤ ਰਾਜ ਵਿਚ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਲੋਕਾਂ ਦੇ ਅਤੁੱਟ ਵਿਸ਼ਵਾਸ ਦਾ ਪ੍ਰਗਟਾਵਾ ਹੈ। ਮੈਂ ਰਾਜ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਉਨ੍ਹਾਂ ਦੀਆਂ ਉਮੀਦਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਵਿਚ ਕੋਈ ਕਸਰ ਨਹੀਂ ਛੱਡਾਂਗੇ। ਪਾਰਟੀ ਦੇ ਸਮਰਪਿਤ ਵਰਕਰਾਂ ਦੀ ਸਖ਼ਤ ਮਿਹਨਤ ਨੇ ਇਸ ਮਹਾਨ ਜਿੱਤ ਵਿਚ ਵੱਡੀ ਭੂਮਿਕਾ ਨਿਭਾਈ ਹੈ, ਜਿਸ ਲਈ ਮੈਂ ਉਨ੍ਹਾਂ ਦੀ ਦਿਲੋਂ ਕਦਰ ਕਰਦਾ ਹਾਂ।