ਮੱਧ ਪ੍ਰਦੇਸ਼: ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ

ਭੋਪਾਲ, 13 ਮਾਰਚ- ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਗਲਤ ਦਿਸ਼ਾ ਵਿਚ ਆ ਰਹੇ ਇਕ ਬੇਕਾਬੂ ਗੈਸ ਟੈਂਕਰ ਨੇ ਇਕ ਕਾਰ ਅਤੇ ਇਕ ਪਿਕਅੱਪ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਲੋਕ ਉਸ ਦੇ ਅੰਦਰ ਫਸ ਗਏ। ਪਿਕਅੱਪ ਵਿਚ ਵੀ ਲੋਕ ਫਸ ਗਏ ਸਨ, ਜਿਨ੍ਹਾਂ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਇਸ ਹਾਦਸੇ ਵਿਚ ਚਾਰ ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।