JALANDHAR WEATHER

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 13 ਮਰਚ (ਕਪਿਲ ਕੰਧਾਰੀ)- ਅੱਜ ਤੜਕਸਾਰ ਇਕ ਸੜਕ ਹਾਦਸੇ ਵਿਚ 48 ਸਾਲਾਂ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਅਕਤੀ ਦੇ ਭਰਾ ਲਸ਼ਮਣ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਾਮ ਸਿੰਘ ਪੁੱਤਰ ਵਸਣ ਸਿੰਘ ਵਾਸੀ ਨਾਨਕਪੁਰਾ ਜੋ ਕਿ ਸਾਬਕਾ ਰਿਟਾਇਰਡ ਫੌਜੀ ਅਤੇ ਮੰਡੀ ਲੱਖੇਵਾਲੀ ਵਿਖੇ ਨੌਕਰੀ ਕਰਦਾ ਸੀ ਅਤੇ ਅੱਜ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਡਿਊਟੀ ’ਤੇ ਜਾ ਰਿਹਾ ਸੀ ਤੇ ਜਦ ਪਿੰਡ ਮੋਠਾ ਵਾਲੇ ਕੋਲ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਸਫੈਦੇ ਵਿਚ ਜਾ ਵੱਜਿਆ, ਜਿਸ ਦੇ ਚਲਦਿਆਂ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹਨਾਂ ਦੱਸਿਆ ਕਿ ਉਥੋਂ ਲੰਘ ਰਹੇ ਰਾਹਗੀਰਾਂ ਵਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਉਸ ਨੂੰ ਕਮਿਊਨਿਟੀ ਹੈਲਥ ਸੈਂਟਰ ਲੈ ਕੇ ਆਏ ਜਿੱਥੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਸਾਰੀ ਘਟਨਾ ਸੰਬੰਧੀ ਥਾਣਾ ਗੁਰੂ ਹਰ ਸਹਾਏ ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਵਲੋਂ ਮੌਕੇ ’ਤੇ ਪਹੁੰਚ ਕੇ ਮੋਟਰਸਾਈਕਲ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ