ਆਯੁਸ਼ਮਾਨ ਭਾਰਤ ਬੀਮਾ ਯੋਜਨਾ ਦਿੱਲੀ 'ਚ ਕੀਤੀ ਜਾਵੇਗੀ ਲਾਗੂ

ਨਵੀਂ ਦਿੱਲੀ, 13 ਮਾਰਚ-ਸਰਕਾਰੀ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਦਿੱਲੀ ਸਰਕਾਰ 18 ਮਾਰਚ ਨੂੰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (ਏ.ਬੀ.-ਪੀ.ਐਮ.ਜੇ.ਏ.ਵਾਈ.) ਨੂੰ ਲਾਗੂ ਕਰਨ ਲਈ ਰਾਸ਼ਟਰੀ ਸਿਹਤ ਅਥਾਰਟੀ ਨਾਲ ਇਕ ਸਮਝੌਤੇ 'ਤੇ ਦਸਤਖਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੇ ਨਾਲ ਦਿੱਲੀ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਵਾਲਾ 35ਵਾਂ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਵੇਗਾ। ਪੱਛਮੀ ਬੰਗਾਲ ਇਕਲੌਤਾ ਰਾਜ ਰਹੇਗਾ, ਜਿਸਨੇ ਇਸ ਯੋਜਨਾ ਨੂੰ ਅਪਣਾਇਆ ਨਹੀਂ ਹੈ। ਐਮ.ਓ.ਯੂ. 'ਤੇ 18 ਮਾਰਚ ਨੂੰ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਦੀ ਮੌਜੂਦਗੀ ਵਿਚ ਦਸਤਖਤ ਕੀਤੇ ਜਾਣਗੇ ਅਤੇ ਪੰਜ ਪਰਿਵਾਰਾਂ ਨੂੰ ਇਸ ਯੋਜਨਾ ਦੇ ਲਾਭਪਾਤਰੀ ਬਣਾਉਣ ਲਈ ਏ.ਬੀ.-ਪੀ.ਐਮ.ਜੇ.ਏ.ਵਾਈ. ਕਾਰਡ ਦਿੱਤੇ ਜਾਣਗੇ।