JALANDHAR WEATHER

ਭੁਪੇਸ਼ ਬਘੇਲ ਦੀ ਅਗਵਾਈ ਹੇਠ ਅੱਜ ਹੋਵੇਗੀ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ

ਨਵੀਂ ਦਿੱਲੀ, 13 ਮਾਰਚ- ਪੰਜਾਬ ਕਾਂਗਰਸ ਨੇ ਦੋ ਸਾਲਾਂ ਬਾਅਦ ਯਾਨੀ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮਿਸ਼ਨ-27 ਲਈ, ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਵਿਚ ਅੱਜ ਦਿੱਲੀ ਵਿਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ ਹੋਵੇਗੀ। ਮੀਟਿੰਗ ਲਈ ਪੰਜਾਬ ਦੇ ਸੀਨੀਅਰ ਆਗੂ ਪਹੁੰਚਣੇ ਸ਼ੁਰੂ ਹੋ ਗਏ ਹਨ, ਜਿਸ ਵਿਚ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਆਗੂ ਸ਼ਾਮਿਲ ਹਨ। ਇਸ ਮੀਟਿੰਗ ਵਿਚ ਸੂਬੇ ਦੀ ਸਥਿਤੀ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਪਾਰਟੀ ਅੰਦਰ ਚੱਲ ਰਹੀ ਧੜੇਬੰਦੀ ’ਤੇ ਰੋਕ ਲਗਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ