JALANDHAR WEATHER

ਪਿੰਡ ਅਲੋੜ ਨੇੜੇ ਰੇਲਵੇ ਲਾਈਨਾਂ ਕੋਲੋਂ ਅਣਪਛਾਤੀ ਔਰਤ ਦੀ ਮਿਲੀ ਲਾਸ਼

ਖੰਨਾ, 13 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਪਿੰਡ ਅਲੋੜ ਨੇੜੇ ਰੇਲਵੇ ਲਾਈਨਾਂ ਨਾਲ ਪੂਲੀ ਕੋਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ। ਐਸ.ਐਚ. ਓ. ਸਦਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਅਲੋੜ ਦੇ ਸਰਪੰਚ ਗੁਰਮੇਲ ਸਿੰਘ ਅਤੇ ਦਲਵੀਰ ਸਿੰਘ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਖੇਤਾਂ ਵਿਚ ਇਕ ਔਰਤ ਦੀ ਲਾਸ਼ ਪਈ ਹੈ। ਸੂਚਨਾ ਮਿਲਣ ਤੋਂ ਬਾਅਦ ਅਸੀਂ ਮੌਕੇ ਉਤੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਅਣਪਛਾਤੀ ਔਰਤ ਦੀ ਲਾਸ਼ ਹੈ, ਜਿਸ ਦੀ ਉਮਰ 25 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਛਾਣਬੀਣ ਕੀਤੀ ਜਾ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਖੰਨਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ