JALANDHAR WEATHER

21 ਤੋਂ 28 ਮਾਰਚ ਤੱਕ ਹੋਵੇਗਾ ਬਜਟ ਇਜਲਾਸ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ- ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਦਾ ਬਜਟ ਇਜਲਾਸ 21 ਤੋਂ 28 ਮਾਰਚ ਤੱਕ ਹੋਵੇਗਾ। 21 ਮਾਰਚ ਨੂੰ ਰਾਜਪਾਲ ਵਲੋਂ ਵਿਧਾਨ ਸਭਾ ਵਿਚ ਭਾਸ਼ਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਸੈਸ਼ਨ ਨੂੰ ਘਟਾਇਆ ਜਾਂ ਵਧਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 26 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ