JALANDHAR WEATHER

ਨਸ਼ੀਲੀਆਂ ਗੋਲੀਆਂ ਸਮੇਤ ਚਾਰ ਗ੍ਰਿਫ਼ਤਾਰ

ਜਲੰਧਰ, 13 ਮਾਰਚ-ਨਸ਼ਿਆਂ ਵਿਰੁੱਧ ਜੰਗ ਤਹਿਤ, ਸ਼ਾਹਪੁਰ ਥਾਣੇ ਦੀ ਪੁਲਿਸ ਨੇ ਚਾਰ ਨੌਜਵਾਨਾਂ ਨੂੰ 295 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਬਲਕਾਰ ਸਿੰਘ ਵਾਸੀ ਪਿੰਡ ਕੋਟਲੀ ਗਾਜਰਾ, ਦਵਿੰਦਰ ਸਿੰਘ, ਪਰਮਿੰਦਰ ਸਿੰਘ ਵਾਸੀ ਪਿੰਡ ਮੱਲੇਵਾਲ ਖੇੜਾ ਕਿਰਨਜੀਤ ਸਿੰਘ ਵਜੋਂ ਹੋਈ ਹੈ। ਡੀ.ਐਸ.ਪੀ. ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਸ਼ਾਹਕੋਟ ਥਾਣਾ ਇੰਚਾਰਜ ਬਲਵਿੰਦਰ ਸਿੰਘ ਦੀ ਟੀਮ ਦੇ ਮਲਸੀਆਂ ਚੌਕੀ ਇੰਚਾਰਜ ਏ.ਐਸ.ਆਈ. ਨਿਰਮਲ ਸਿੰਘ ਨੇ ਰੇਲਵੇ ਪੁਲ ਨੇੜੇ ਬਲਕਾਰ ਸਿੰਘ ਅਤੇ ਦਵਿੰਦਰ ਸਿੰਘ ਨੂੰ ਰੋਕਿਆ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਤਲਵੰਡੀ ਸਗੇੜਾ ਚੌਕੀ ਦੇ ਇੰਚਾਰਜ ਬੂਟਾ ਰਾਮ ਨੇ ਦਾਣਾ ਮੰਡੀ ਨੇੜੇ ਪਰਮਿੰਦਰ ਅਤੇ ਕਿਰਨਜੀਤ ਸਿੰਘ ਨੂੰ ਰੋਕਿਆ ਅਤੇ ਉਨ੍ਹਾਂ ਦੀ ਬਾਈਕ ਦੀ ਸੀਟ ਹੇਠੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਚਾਰਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ