ਦਿੱਲੀ 'ਚ 5 ਘੰਟੇ ਚੱਲ਼ੀ ਕਾਂਗਰਸ ਦੀ ਮੀਟਿੰਗ

ਨਵੀਂ ਦਿੱਲੀ, 13 ਮਾਰਚ-ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਵਿਚ ਅੱਜ ਪੰਜਾਬ ਕਾਂਗਰਸ ਦੀ ਮੀਟਿੰਗ ਹੋਈ। 5 ਘੰਟੇ ਮੀਟਿੰਗ ਚੱਲੀ। ਮੀਟਿੰਗ ਵਿਚ 18 ਮਾਰਚ ਨੂੰ ਵਿਧਾਇਕ ਦਲ ਦੀ ਬੈਠਕ ਕਰਨ ਦਾ ਫੈਸਲਾ ਹੋਇਆ। ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਏਜੰਡਾ ਤੈਅ ਕਰਾਂਗੇ। ਉਨ੍ਹਾਂ ਕਿਹਾ ਕਿ ਬੂਥ ਲੈਵਲ ਦੀਆਂ ਕਮੇਟੀਆਂ ਬਣਾਈਆਂ ਜਾਣਗੀਆਂ। ਪੰਜਾਬ ’ਚ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਲਈ ਤਿਆਰੀਆਂ ਕੀਤੀਆਂ ਜਾਣਗੀਆਂ। ਇਸ ਦੌਰਾਨ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਆਦਿ ਮੌਜੂਦ ਸਨ।