ਨੌਜਵਾਨ ਦੇ ਕਤਲ ਦੇ ਮਾਮਲੇ 'ਚ 2 ਗ੍ਰਿਫਤਾਰ

ਸ੍ਰੀ ਮੁਕਤਸਰ ਸਾਹਿਬ, 13 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਹਰਜਿੰਦਰ ਕੁਮਾਰ ਉਰਫ ਰਾਹੁਲ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ 24 ਘੰਟਿਆਂ ਅੰਦਰ ਪੁਲਿਸ ਵਲੋਂ ਕਤਲ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਤੀਜੇ ਦੋਸ਼ੀ ਦੀ ਤਲਾਸ਼ ਜਾਰੀ ਹੈ। ਇਸ ਘਟਨਾ ਦੇ ਮੁੱਖ ਦੋਸ਼ੀ ਭਿੰਦਰ ਸਿੰਘ ਭਿੰਦਰੀ ਅਤੇ ਮੇਜਰ ਸਿੰਘ ਨੂੰ ਕਾਬੂ ਕੀਤਾ ਗਿਆ ਹੈ।