ਬੀਜਾਪੁਰ ਵਿਚ 17 ਨਕਸਲੀਆਂ ਨੇ ਕੀਤਾ ਆਤਮ ਸਮਰਪਣ

ਬੀਜਾਪੁਰ , 13 ਮਾਰਚ - ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। 17 ਨਕਸਲੀਆਂ ਨੇ ਆਤਮ ਸਮਰਪਣ ਕਰਨ ਅਤੇ ਮੁੱਖ ਧਾਰਾ ਵਿਚ ਵਾਪਸ ਆਉਣ ਦਾ ਫ਼ੈਸਲਾ ਕੀਤਾ ਹੈ । ਆਤਮ ਸਮਰਪਣ ਕਰਨ ਵਾਲਿਆਂ ਵਿਚ ਮੋਸਟ ਵਾਂਟੇਡ ਨਕਸਲੀ ਕਮਾਂਡਰ ਦਿਨੇਸ਼ ਮੋਡੀਅਮ ਵੀ ਸ਼ਾਮਿਲ ਹੈ, ਜਿਸ 'ਤੇ 24 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਆਤਮ ਸਮਰਪਣ ਕਰਨ ਵਾਲੇ ਨਕਸਲੀਆਂ ਨੂੰ ਪੁਨਰਵਾਸ ਯੋਜਨਾ ਦੇ ਤਹਿਤ ਸਰਕਾਰੀ ਲਾਭ ਦਿੱਤੇ ਜਾਣਗੇ, ਤਾਂ ਜੋ ਉਹ ਸਮਾਜ ਦੀ ਮੁੱਖ ਧਾਰਾ ਵਿਚ ਵਾਪਸ ਆ ਸਕਣ ਅਤੇ ਇਕ ਆਮ ਜੀਵਨ ਜੀ ਸਕਣ। ਇਸ ਆਤਮ ਸਮਰਪਣ ਨੂੰ ਨਕਸਲ ਖਾਤਮੇ ਦੀ ਮੁਹਿੰਮ ਵਿਚ ਇਕ ਵੱਡੀ ਸਫਲਤਾ ਵਜੋਂ ਦੇਖਿਆ ਜਾ ਰਿਹਾ ਹੈ।