JALANDHAR WEATHER

ਅਦਾਲਤੀ ਕੰਪਲੈਕਸ ਵਿਚ ਗੈਂਗਸਟਰਾਂ ਵਿਚਾਲੇ ਹੋਈ ਲੜਾਈ ਕਰਨ ਸਥਿਤੀ ਤਣਾਅਪੂਰਨ ਬਣੀ

ਲੁਧਿਆਣਾ ,13 ਮਾਰਚ (ਪਰਮਿੰਦਰ ਸਿੰਘ ਆਹੂਜਾ ) -ਸਥਾਨਕ ਅਦਾਲਤੀ ਕੰਪਲੈਕਸ ਵਿਚ ਅੱਜ ਬਾਅਦ ਦੁਪਹਿਰ ਗੈਂਗਸਟਰਾਂ ਵਿਚਾਲੇ ਹੋਈ ਲੜਾਈ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ ਸ਼ੁਭਮ ਅਤੇ ਪੁਨੀਤ ਬੈਂਸ ਨਾਮੀ ਦੋਵੇਂ ਗੈਂਗਸਟਰ ਅਦਾਲਤੀ ਕੰਪਲੈਕਸ ਵਿਚ ਆਪਣੀ ਕੇਸਾਂ ਦੇ ਸਿਲਸਿਲੇ ਵਿਚ ਪੇਸ਼ੀ ਭੁਗਤਣ ਆਏ ਸਨ ਕਿ ਮਾਮੂਲੀ  ਜਿਹੀ ਗੱਲ ਨੂੰ ਲੈ ਕੇ ਆਪਸ ਵਿਚ ਬਹਿਸ ਪਏ। ਇਕ ਦੂਜੇ ਵਿਚਾਲੇ ਲੜਾਈ ਸ਼ੁਰੂ ਹੋ ਗਈ , ਜਿਸ ਵਿਚ ਸ਼ੁਭਮ ਦੇ ਸੱਟ ਵੀ ਲੱਗੀ ਹੈ  । ਮੌਕੇ 'ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਦੋਵਾਂ ਨੂੰ ਵੱਖ-ਵੱਖ ਕੀਤਾ । ਜ਼ਿਕਰ ਯੋਗ ਹੈ ਕਿ ਇਨ੍ਹਾਂ ਵਿਚਾਲੇ ਪਿਛਲੇ ਕਾਫੀ ਸਮੇਂ ਤੋਂ ਆਪਸੀ ਰੰਜਿਸ਼ ਚੱਲ ਰਹੀ ਹੈ ਅਤੇ ਦੋਵਾਂ ਖ਼ਿਲਾਫ਼ ਦਰਜਨਾਂ ਦੇ ਕਰੀਬ ਅਪਰਾਧਿਕ ਮਾਮਲੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ । ਹਾਲ ਦੀ ਘੜੀ ਪੁਲਿਸ ਮੁਲਾਜ਼ਮਾਂ ਵਲੋਂ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪਰ ਸੂਤਰਾਂ ਅਨੁਸਾਰ ਪੁਲਿਸ ਅਧਿਕਾਰੀ ਵਲੋਂ ਅਦਾਲਤੀ ਕੰਪਲੈਕਸ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਕਬਜ਼ੇ ਵਿਚ ਲਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ