ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ, ਹੋਲੇ ਮਹੱਲੇ 'ਤੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੰਦੇਸ਼

ਅੰਮ੍ਰਿਤਸਰ, 14 ਮਾਰਚ (ਜਸਵੰਤ ਸਿੰਘ ਜੱਸ), 14 ਮਾਰਚ - ਸਿੱਖ ਨਵੇਂ ਸਾਲ 557, ਹੋਲੇ ਮਹੱਲੇ ਤੇ ਜਥੇਦਾਰ ਅਕਾਲੀ ਫੂਲਾ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਦੇਸ਼ ਦਿੰਦਿਆਂ ਸਮੂਹ ਸੰਗਤਾਂ ਨੂੰ ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਮੁਬਾਰਕਬਾਦ ਦਿੱਤੀ ਤੇ ਸਿੱਖ ਨੌਜਵਾਨਾਂ ਨੂੰ ਜਥੇਦਾਰ ਅਕਾਲੀ ਫੂਲਾ ਸਿੰਘ ਵਰਗੇ ਯੋਧਿਆਂ ਦੀਆਂ ਸ਼ਹਾਦਤਾਂ ਨੂੰ ਯਦ ਰੱਖਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ਉੱਪਰ ਚੱਲਣ ਦਾ ਸੱਦਾ ਦਿੱਤਾ।