ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ 'ਤੇ ਪੁਲਿਸ ਮੁਲਾਜ਼ਮ ਦੀ ਮੌਤ

ਚੰਡੀਗੜ੍ਹ, 14 ਮਾਰਚ - ਚੰਡੀਗੜ੍ਹ-ਜ਼ੀਰਕਪੁਰ ਸਰਹੱਦ 'ਤੇ ਤੇਜ਼ ਰਫ਼ਤਾਰ ਕਾਰ ਵਲੋਂ ਟੱਕਰ ਮਾਰੇ ਜਾਣ 'ਤੇ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਹੋਲੀ ਨੂੰ ਲੈ ਕੇ ਚੰਡੀਗੜ੍ਹ-ਜ਼ੀਰਕਪੁਰ ਸਰਹੱਦ 'ਤੇ ਪੁਲਿਸ ਨੇ ਨਾਕਾ ਲਗਾਇਆ ਹੋਇਆ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।