ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਧਾਲੀਵਾਲ ਅਤੇ ਕੈਬਨਿਟ ਮੰਤਰੀ ਮੁੰਡੀਆਂ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ ,14 ਮਾਰਚ (ਜੇ ਐੱਸ ਨਿੱਕੂਵਾਲ, ਕਰਨੈਲ ਸਿੰਘ ) - ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ । ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਦੇਸ਼ਾਂ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਹੁਚ ਰਹੀਆਂ ਸੰਗਤਾਂ ਨੇ ਦਰਸ਼ਨ ਕੀਤੇ ਹਨ।