ਦੋ ਫਿਰਕਿਆਂ ਵਿਚਾਲੇ ਹੋਈ ਝੜਪ ਵਿਚ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ , ਕਈ ਵਾਹਨਾਂ ਦੀ ਭੰਨ ਤੋੜ

ਲੁਧਿਆਣਾ ,14 ਮਾਰਚ (ਪਰਮਿੰਦਰ ਸਿੰਘ ਆਹੂਜਾ - ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਿਹਾਰੀ ਕਾਲੋਨੀ ਵਿਚ ਅੱਜ ਦੋ ਫਿਰਕਿਆਂ ਵਿਚਾਲੇ ਹੋਈ ਝੜਪ ਦੌਰਾਨ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਹੋਲੀ 'ਤੇ ਕੁਝ ਪ੍ਰਵਾਸੀ ਨੌਜਵਾਨ ਸ਼ਰਾਬ ਪੀ ਕੇ ਹੁੱਹੁੱਲੜਬਾਜ਼ੀ ਕਰ ਰਹੇ ਸਨ ਜਦਕਿ ਇਕ ਫਿਰਕੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਧਾਰਮਿਕ ਸਥਾਨ 'ਤੇ ਅਜਿਹਾ ਕਰਨ ਤੋਂ ਰੋਕਿਆ ਗਿਆ ਤਾਂ ਇਨ੍ਹਾਂ ਨੇ ਆਪਣੇ ਕੁਝ ਸਾਥੀ ਬੁਲਾ ਲਏ ਤੇ ਧਾਰਮਿਕ ਸਥਾਨ ਤੇ ਪਥਰਅ ਕਰਨਾ ਸ਼ੁਰੂ ਕਰ ਦਿੱਤਾ। ਦੋਵੇਂ ਪਾਸੇ ਹੋਏ ਪਥਰਾਅ ਕਾਰਨ ਅੱਧੀ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ ਹਨ। ਸੂਚਨਾ ਮਿਲਦਿਆਂ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ।