JALANDHAR WEATHER

ਜ਼ਮੀਨੀ ਵਿਵਾਦ ਕਾਰਨ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ

ਸੋਨੀਪਤ, (ਹਰਿਆਣਾ), 15 ਮਾਰਚ- ਹਰਿਆਣਾ ਦੇ ਸੋਨੀਪਤ ਵਿਚ ਇਕ ਭਾਜਪਾ ਨੇਤਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਮੁੰਡਲਾਣਾ ਮੰਡਲ ਪ੍ਰਧਾਨ ਦੀ ਹੋਲੀ ਵਾਲੇ ਦਿਨ ਦੋ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਸਦਰ ਥਾਣਾ ਗੋਹਾਨਾ ਇਲਾਕੇ ਦੇ ਜਵਾਹਰਾ ਪਿੰਡ ਵਿਚ ਵਾਪਰੀ। ਗੁਆਂਢੀ ’ਤੇ ਕਤਲ ਦਾ ਦੋਸ਼ ਲਗਾਇਆ ਗਿਆ ਹੈ। ਘਟਨਾ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਜਾ ਰਿਹਾ ਹੈ। ਸਦਰ ਗੋਹਾਨਾ ਥਾਣਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਮਲਾਵਰ ਨੇ ਇਕ ਵਾਰ ਉਸ ਦੇ ਮੱਥੇ ’ਤੇ ਅਤੇ ਦੂਜੀ ਵਾਰ ਪੇਟ ’ਤੇ ਗੋਲੀ ਮਾਰੀ ਅਤੇ ਭੱਜ ਗਿਆ। ਹਮਲਾਵਰ ਉਸ ਦਾ ਗੁਆਂਢੀ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ ਤੇ ਉਨ੍ਹਾਂ ਦੇ ਬਿਆਨ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ