ਮੰਦਰ ’ਚ ਹੋਇਆ ਧਮਾਕਾ, ਸੀ.ਸੀ.ਟੀ.ਵੀ. ਵੀਡੀਓ ਆਈ ਸਾਹਮਣੇ

ਅੰਮ੍ਰਿਤਸਰ, 15 ਮਾਰਚ- ਅੰਮ੍ਰਿਤਸਰ ਦੇ ਖੰਡਵਾਲਾ ਇਲਾਕੇ ਵਿਚ ਸਥਿਤ ਠਾਕੁਰਦੁਆਰਾ ਮੰਦਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਸਨ, ਜਿਨ੍ਹਾਂ ਨੇ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ’ਤੇ ਹਮਲਾ ਕੀਤਾ। ਇਸ ਦੀ ਇਕ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਨੇ ਸੀ.ਸੀ.ਟੀ.ਵੀ. ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਆਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿਚ ਝੰਡਾ ਸੀ। ਉਹ ਕੁਝ ਦੇਰ ਮੰਦਰ ਦੇ ਬਾਹਰ ਖੜ੍ਹੇ ਰਹੇ ਅਤੇ ਫਿਰ ਮੰਦਰ ਵੱਲ ਕੁਝ ਸੁੱਟਿਆ। ਜਿਵੇਂ ਹੀ ਉਹ ਉੱਥੋਂ ਭੱਜੇ, ਮੰਦਰ ਵਿਚ ਇਕ ਵੱਡਾ ਧਮਾਕਾ ਹੋਇਆ। ਇਹ ਘਟਨਾ ਦੇਰ ਰਾਤ ਲਗਭਗ 12:35 ਵਜੇ ਵਾਪਰੀ। ਜਾਣਕਾਰੀ ਅਨੁਸਾਰ ਉਸ ਸਮੇਂ ਮੰਦਰ ਦਾ ਪੁਜਾਰੀ ਵੀ ਅੰਦਰ ਸੌਂ ਰਿਹਾ ਸੀ।