JALANDHAR WEATHER

ਅੰਮ੍ਰਿਤਸਰ ਧਮਾਕਾ: ਸ਼੍ਰੋਮਣੀ ਅਕਾਲੀ ਦਲ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ

ਚੰਡੀਗੜ੍ਹ, 15 ਮਾਰਚ- ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਦੇ ਠਾਕੁਰ ਦੁਆਰ ਮੰਦਿਰ ਨੇੜੇ ਹੋਏ ਧਮਾਕੇ ਦੀ ਸਖ਼ਤ ਨਿੰਦਾ ਕੀਤੀ। ਇਸ ਸੰਬੰਧੀ ਡਾ. ਦਲਜੀਤ ਸਿੰਘ ਚੀਮਾ ਵਲੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਲਾਕੇ ਵਿਚ ਵਾਪਰਿਆ 13ਵਾਂ ਅਜਿਹਾ ਧਮਾਕਾ ਹੈ ਅਤੇ ਇਹ ਸੂਬੇ ਵਿਚ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋਣ ਦਾ ਸਬੂਤ ਹੈ। ਇਹ ਇਕ ਗੰਭੀਰ ਅਤੇ ਸੰਵੇਦਨਸ਼ੀਲ ਘਟਨਾ ਹੈ ਜਿਸ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦੋਸ਼ੀਆਂ ਦੀ ਪਛਾਣ ਕਰਨ ਅਤੇ ਇਸ ਘਟਨਾ ਦੇ ਪਿੱਛੇ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਕ ਉੱਚ ਪੱਧਰੀ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਰਾਜ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਪੰਜਾਬ ਇਕ ਵਾਰ ਫਿਰ ਏਜੰਸੀਆਂ ਦੇ ਹੱਥਾਂ ਵਿਚ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰੀ ਅਤੇ ਸੂਬਾਈ ਏਜੰਸੀਆਂ ਰਾਹੀਂ ਸਿੱਖਾਂ ਵਿਚ ‘ਖਾਨਾਜੰਗੀ’ ਸ਼ੁਰੂ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਕੇਂਦਰ ਅਤੇ ਸੂਬਾ ਸਰਕਾਰਾਂ ਦੋਵਾਂ ਨੂੰ ਇਨ੍ਹਾਂ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸਿੱਖ ਸੰਸਥਾਵਾਂ ’ਤੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਨ ਵਾਲੀਆਂ ਤਾਕਤਾਂ ਨੂੰ ਭੜਕਾਉਣਾ ਬੰਦ ਕਰਨਾ ਚਾਹੀਦਾ ਹੈ। ਅਜਿਹੇ ਤਜਰਬੇ ਪਿਛਲੇ ਸਮੇਂ ਵਿਚ ਖ਼ਤਰਨਾਕ ਸਾਬਤ ਹੋਏ ਹਨ ਅਤੇ ਪੰਜਾਬ ਨੂੰ ਦੁਬਾਰਾ ਗਲਤ ਦਿਸ਼ਾ ਵੱਲ ਲੈ ਜਾ ਰਹੇ ਹਨ। ਇਸ ਲਈ ਸੂਬਾ ਅਤੇ ਕੇਂਦਰ ਸਰਕਾਰਾਂ ਦੋਵਾਂ ਨੂੰ ਇਤਿਹਾਸ ਤੋਂ ਸਬਕ ਸਿੱਖਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ