ਬਿਜਲੀ ਕਾਮਿਆਂ ਆਪਣੀਆਂ ਮੰਗਾ ਪ੍ਰਤੀ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਕੋਠੀ ਨੇੜੇ ਕੀਤਾ ਰੋਸ ਪ੍ਰਦਰਸ਼ਨ

ਸੁਲਤਾਨਵਿੰਡ (ਅੰਮ੍ਰਿਤਸਰ), 15 ਮਾਰਚ (ਗੁਰਨਾਮ ਸਿੰਘ ਬੁੱਟਰ)- ਬਿਜਲੀ ਕਾਮਿਆਂ ਆਪਣੀਆਂ ਮੰਗਾ ਨੂੰ ਲੈ ਕੇ ਅੱਜ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਕੋਠੀ ਨੇੜੇ ਮਾਲਵਿੰਦਰ ਸਿੰਘ ਸੋਢੀ ਅਤੇ ਮਲਕੀਤ ਸਿੰਘ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਗੱਲਬਾਤ ਕਰਦਿਆਂ ਬਿਜਲੀ ਕਾਮਿਆਂ ਦੇ ਆਗੂਆ ਨੇ ਦੱਸਿਆ ਕਿ ਜਿਹੜੀਆ ਸਾਡੀਆ ਮੰਗਾ ਹਨ, ਉਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਾਨੂੰ ਲਾਰੇ ਲਗਾ ਕੇ ਦਿਲਾਸਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾ ਵੱਲ ਧਿਆਨ ਨਾ ਦਿੱਤਾ ਤਾਂ ਅਸੀਂ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕਰਨ ਨੂੰ ਮਜਬੂਰ ਹੋਵਾਂਗੇ।