ਹਰਮਨਜੋਤ ਸਿੰਘ ਦੀ ਮਿ੍ਰਤਕ ਦੇਹ ਇੰਗਲੈਂਡ ਤੋਂ ਅੰਮ੍ਰਿਤਸਰ ਦੇ ਹਵਾਈ ਅੱਡਾ ਪੁੱਜੀ

ਰਾਜਾਸਾਂਸੀ, 15 ਮਾਰਚ (ਹਰਦੀਪ ਸਿੰਘ ਖੀਵਾ)- ਜ਼ਿਲ੍ਹਾ ਕਪੂਰਥਲਾ ਨਾਲ ਸੰਬੰਧਿਤ ਪਿੰਡ ਲਖਨ ਕੇ ਪੱਡਾ ਦਾ 23 ਸਾਲਾ ਨੌਜਵਾਨ ਹਰਮਨਜੋਤ ਸਿੰਘ ਦੀ ਇੰਗਲੈਂਡ ਵਿਚ ਮੌਤ ਹੋ ਗਈ ਸੀ, ਜਿਸ ਦੀ ਮਿ੍ਰਤਕ ਦੇਹ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ। ਉਕਤ ਨੌਜਵਾਨ ਦੀ ਮਿ੍ਰਤਕ ਦੇਹ ਪੰਜਾਬ ਸਰਕਾਰ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਾਪਤ ਕਰਕੇ ਵਾਰਸਾਂ ਹਵਾਲੇ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।