42 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ ਵਿਸ਼ਵ ਪੱਧਰੀ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਮਾਰਚ (ਅਜਾਇਬ ਸਿੰਘ ਔਜਲਾ)- ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਤਿੰਨ ਸ਼ਹਿਰਾਂ ਦੀਆਂ 42 ਕਿਲੋਮੀਟਰ ਸੜਕਾਂ 140 ਕਰੋੜ ਦੇ ਵਿਚ ਵਿਸ਼ਵ ਪੱਧਰੀ ਬਣਾਈ ਜਾਣਗੀਆਂ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਦੇ ਵਿਚ ਅੰਮ੍ਰਿਤਸਰ ਸਾਹਿਬ ਲੁਧਿਆਣਾ ਅਤੇ ਜਲੰਧਰ ਨੂੰ ਸ਼ਾਮਿਲ ਕੀਤਾ ਗਿਆ ਹੈ। ਹਰਪਾਲ ਚੀਮਾ ਨੇ ਦੱਸਿਆ ਕਿ ਇਸ ਦੇ ਲਈ ਅੱਜ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ ਤੇ ਇਸ ਲਈ ਵਿਸ਼ਵ ਪੱਧਰੀ ਆਰਕੀਟੈਕਟ ਸ਼ਾਮਿਲ ਕੀਤੇ ਜਾਣਗੇ।