ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਜੋੜ ਮੇਲਾ ਹੋਇਆ ਸਮਾਪਤ



ਸ੍ਰੀ ਅਨੰਦਪੁਰ ਸਾਹਿਬ, 15 ਮਾਰਚ (ਜੇ ਐਸ ਨਿੱਕੂਵਾਲ/ਕਰਨੈਲ ਸਿੰਘ ਸੈਣੀ)- ਅੱਜ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ 6 ਰੋਜ਼ਾ ਕੌਮੀ ਜੋੜ ਮੇਲਾ ਖਾਲਸਾਈ ਰਹੁ ਰੀਤਾਂ ਨਾਲ ਖ਼ਤਮ ਹੋ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਵੱਖਰਾ ਨਗਰ ਕੀਰਤਨ ਸਜਾਇਆ ਗਿਆ, ਜਦੋਂ ਕਿ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਬੁੱਢਾ ਦੱਲ 96 ਕਰੋੜੀ ਦੀ ਮੁਖੀ ਬਾਬਾ ਬਲਵੀਰ ਸਿੰਘ ਅਗਵਾਈ ਹੇਠ ਮਹੱਲਾ ਸਜਾਇਆ ਗਿਆ। ਇਸ ਤੋਂ ਬਾਅਦ ਨਿਹੰਗ ਜਥੇਬੰਦੀਆਂ ਵਲੋਂ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਚ ਗਤਕੇ ਦੇ ਕਰਤੱਬ ਦਿਖਾਏ ਜਾਣਗੇ।