JALANDHAR WEATHER

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਸਦ ਮੈਂਬਰ ਔਜਲਾ ਦੇ ਘਰ ਪਹੁੰਚੇ

ਅੰਮ੍ਰਿਤਸਰ, 15 ਮਾਰਚ (ਜਸਵੰਤ ਸਿੰਘ ਜੱਸ)- ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਿਵਾਸ ਸਥਾਨ ’ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਐਮ.ਪੀ. ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਦੇ ਹਾਲ ਹੀ ਵਿਚ ਹੋਏ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਪਰਮਾਤਮਾ ਵਿਚ ਵਿਸ਼ਵਾਸ ਰੱਖਣ ਲਈ ਕਿਹਾ। ਸੰਸਦ ਮੈਂਬਰ ਔਜਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਤੇ ਕਿਹਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਇਲਾਹੀ ਮੌਜੂਦਗੀ ਇਕ ਬਹੁਤ ਹੀ ਅਧਿਆਤਮਕ ਪਲ ਸੀ, ਜਿਸ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨੂੰ ਤਾਕਤ ਦਿੱਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ