JALANDHAR WEATHER

ਪੰਜਾਬ ਪੁਲਿਸ ਵਲੋਂ ਅੱਤਵਾਦੀ ਮਡਿਊਲ ਦਾ ਪਰਦਾਫਾਸ਼ : 3 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 15 ਮਾਰਚ-ਇਕ ਵੱਡੀ ਸਫਲਤਾ ਵਿਚ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਬੀ.ਕੇ.ਆਈ. ਨਾਲ ਜੁੜੇ ਇਕ ਨਾਰਕੋ-ਅੱਤਵਾਦ ਮਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿਚ ਬਿਹਾਰ ਤੋਂ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਉਹ ਨਿਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਕ ਖੁਫੀਆ ਜਾਣਕਾਰੀ ਆਧਾਰਿਤ ਕਾਰਵਾਈ ਵਿਚ ਤਿੰਨ ਮੁਲਜ਼ਮਾਂ ਨੂੰ ਥਾਣਾ ਕੁਮਾਰਖੰਡ, ਮਧੇਪੁਰਾ, ਬਿਹਾਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪਹਿਲਾਂ ਹਾਲ ਹੀ ਵਿਚ ਇਕ ਕਾਰਵਾਈ ਵਿਚ ਬਰਾਮਦ ਕੀਤੇ ਗਏ ਗ੍ਰਨੇਡ ਅਤੇ ਹਥਿਆਰ ਪਹੁੰਚਾਏ ਸਨ। ਵਿਅਕਤੀ ਅੰਮ੍ਰਿਤਸਰ ਦੇ ਖੰਡਵਾਲਾ ਅਤੇ ਚੇਹਰਟਾ ਖੇਤਰਾਂ ਵਿਚ ਰਹਿੰਦੇ ਸਨ ਅਤੇ ਉਨ੍ਹਾਂ ਨੂੰ ਹੋਰ ਪੁੱਛਗਿੱਛ ਲਈ ਵਾਪਸ ਲਿਆਂਦਾ ਜਾ ਰਿਹਾ ਹੈ। ਪੰਜਾਬ ਪੁਲਿਸ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਅਣਥੱਕ ਮਿਹਨਤ ਕਰ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ